Punjab

ਨਸ਼ੇ ਨੇ ਨਿਗਲਿਆ ਇਕ ਹੋਰ ਨੌਜਵਾਨ, ਪਰਿਵਾਰ ‘ਚ ਛਾਇਆ ਮਾਤਮ

ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ, ਨਸ਼ੇ ਕਾਰਨ ਆਏ ਦਿਨ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਹੋ ਰਹੀ ਹੈ। ਅਜਿਹਾ ਹੀ ਇਕ ਮਾਮਲਾ ਮੋਗਾ (Moga) ਤੋਂ ਸਾਹਮਣੇ ਆਇਆ ਹੈ, ਜਿੱਥੇ 20 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ 2 ਸਾਲ ਤੋਂ ਨਸ਼ਾ ਕਰ ਰਿਹਾ ਸੀ। ਨੌਜਵਾਨ ਦੀ ਪਹਿਚਾਣ ਹਰਮਨ ਸਿੰਘ ਪਿੰਡ ਲੋਹਾਰਾ ਵਜੋਂ ਹੋਈ ਹੈ। ਪਰਿਵਾਰ ਵੱਲੋਂ ਸ਼ਰਮ ਦੇ ਕਾਰਨ ਇਸ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ 174 ਦੀ ਕਾਰਵਾਈ ਕੀਤੀ ਹੈ।

ਦੱਸ ਦੇਈਏ ਕਿ ਮੋਗਾ ਵਿੱਚ ਪਿਛਲੇ ਹਫਤੇ ਹੁਣ ਤੱਕ ਤਿੰਨ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਹਰਮਨ ਦੀ ਮੌਤ ਤੋਂ ਪਹਿਲਾਂ ਪਿੰਡ ਭਲੂਰ ਵਿੱਚ ਦੋ ਵਿਅਕਤੀਆਂ ਦੀ ਨਸ਼ੇ ਕਾਰਨ ਮੌਤ ਹੋਈ ਸੀ।

ਦੋ ਸਾਲ ਤੋਂ ਕਰ ਰਿਹਾ ਸੀ ਨਸ਼ਾ

ਹਰਮਨ ਦੇ ਮਾਤਾ ਪਿਤਾ ਨੇ ਦੱਸਿਆ ਕਿ ਉਹ ਪਿਛਲੇ ਦੋ ਸਾਲ ਤੋਂ ਨਸ਼ੇ ਦਾ ਆਦੀ ਸੀ। ਉਹ ਐਤਵਾਰ ਨੂੰ ਘਰੋਂ ਲੜ ਕੇ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਦੀ ਖ਼ਬਰ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸਾਡੇ ਪਿੰਡ ਵਿੱਚ ਕਾਫ਼ੀ ਨਸ਼ਾ ਵਿਕ ਰਿਹਾ ਹੈ। ਇੱਥੋਂ ਦੇ ਨੌਜਵਾਨ ਮਾਪਿਆਂ ਦੇ ਹੱਥੋਂ ਨਿਕਲ ਰਹੇ ਹਨ। ਹਰਮਨ ਦੇ ਪਿਤਾ ਨੇ ਕਿਹਾ ਕਿ ਉਹ ਮੋਟਰਸਾਇਕਲ ਦੀ ਮੰਗ ਕਰ ਰਿਹਾ ਸੀ ਪਰ ਉਸ ਨੂੰ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਉਸ ਦੀ ਕੰਡਿਆਲ ਪਿੰਡ ਵਿੱਚੋਂ ਲਾਸ਼ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ –  ਸ਼ੀਤਲ ਅੰਗੁਰਾਲ ਨੇ ਜਲੰਧਰ ਜ਼ਿਮਨੀ ਚੋਣ ਲਈ ਭਰੀ ਨਾਮਜ਼ਦਗੀ, ਪਹਿਲਾਂ ਕੱਢਿਆ ਰੋਡ ਸ਼ੋਅ