ਮਜੀਠਾ : ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ, ਇਸ ਦੀ ਤਾਜ਼ਾ ਮਾਮਲਾ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ ਕੰਵਰਮੀਤ ਸਿੰਘ (23) ਪੁੱਤਰ ਰਮਿੰਦਰ ਸਿੰਘ ਸ਼ਾਹ ਵਜੋਂ ਹੋਈ ਹੈ, ਜੋ ਪਹਿਲਾਂ ਇਟਲੀ ਵਿੱਚ ਰਹਿੰਦਾ ਸੀ ਤੇ ਤਿੰਨ ਸਾਲ ਪਹਿਲਾਂ ਭਾਰਤ ਪਰਤਿਆ ਸੀ। ਮ੍ਰਿਤਕ ਦੇ ਚਾਚੇ ਦੇ ਲੜਕੇ ਨਵਦੀਪ ਸਿੰਘ ਸ਼ਾਹ ਨੇ ਦੱਸਿਆ ਕਿ ਕੰਵਰਮੀਤ ਸਿੰਘ ਜਦੋਂ ਭਾਰਤ ਮੁੜਿਆ ਤਾਂ ਹੌਲੀ ਹੌਲੀ ਮਾੜੀ ਸੰਗਤ ਵਿੱਚ ਪੈ ਗਿਆ ਤੇ ਨਸ਼ੇ ਕਰਨ ਦਾ ਆਦੀ ਹੋ ਗਿਆ।
ਉਸ ਨੇ ਦੱਸਿਆ ਕਿ ਇਸੇ ਆਦਤ ਕਾਰਨ ਅੱਜ ਵੱਧ ਮਾਤਰਾ ਵਿੱਚ ਨਸ਼ਾ ਲੈਣ ਕਾਰਨ ਉਸ ਦੀ ਮੌਤ ਹੋ ਗਈ। ਉਹ ਆਪਣੇ ਮਾਤਾ-ਪਿਤਾ ਦਾ ਇੱਕਲੌਤਾ ਪੁੱਤਰ ਸੀ। ਪਿੰਡ ਦੇ ਸਰਪੰਚ ਅਮਰੀਕ ਸਿੰਘ ਵੀਰਮ ਤੇ ਹੋਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਨੌਜਵਾਨਾਂ ਦਾ ਨਸ਼ਿਆਂ ਦੀ ਦਲਦਲ ਦੇ ਵਿੱਚ ਫਸਣਾ ਚਿੰਤਾ ਦਾ ਵਿਸ਼ਾ ਹੈ। ਇਸ ਦਾ ਮੁੱਖ ਕਾਰਨ ਸਰਕਾਰਾਂ ਦੀ ਕੁੰਭਕਰਨੀ ਨੀਂਦ, ਵੱਧ ਰਹੀ ਬੇਰੁਜ਼ਗਾਰੀ, ਗਾਇਕਾਂ ਵੱਲੋਂ ਨਸ਼ਿਆਂ ਪ੍ਰਤੀ ਉਤਸ਼ਾਹਿਤ ਕਰਨਾ ਆਦਿ ਹਨ। ਜ਼ਰੂਰਤ ਹੈ ਕਿ ਸਰਕਾਰਾਂ ਇਸ ਸਬੰਧੀ ਠੋਸ ਕਦਮ ਚੁੱਕਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਨਸ਼ੇ ਨਾਲ ਬਰਬਾਦੀ ਦੀਆਂ ਕਈ ਉਦਾਹਰਣਾਂ ਦੇ ਬਾਵਜੂਦ ਕਈ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ।
ਬੀਤੇ ਦਿਨਾਂ ਵਿਚ ਨਕਲੀ ਸ਼ਰਾਬ ਦੀ ਤਸਕਰੀ ਕਾਰਨ ਕਈ ਅਣਆਈਆਂ ਮੌਤਾਂ ਵੀ ਹੋਈਆਂ ਹਨ। ਸਾਰੀਆਂ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਖਾਸਕਰ ਨੌਜਵਾਨਾਂ ਨੂੰ ਇਸ ਦੇ ਜਾਨਲੇਵਾ ਸਿੱਟਿਆਂ ਤੋਂ ਜਾਣੂ ਕਰਾਇਆ ਜਾਵੇ। ਪੰਜਾਬ ਦੇ ਵਿਕਾਸ ਲਈ ਨਸ਼ਿਆਂ ਦੀ ਰੋਕਥਾਮ ਜ਼ਰੂਰੀ ਹੈ। ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਨਸ਼ਾ ਰੋਕੂ ਕਦਮ ਚੁੱਕਣੇ ਚਾਹੀਦੇ ਹਨ।