The Khalas Tv Blog Punjab ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਨਾਲ ਹੋਇਆ ਇਹ ਕੁਝ
Punjab

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਨਾਲ ਹੋਇਆ ਇਹ ਕੁਝ

ਲੁਧਿਆਣਾ : ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਨਸ਼ੇ ਕਾਰਨ ਲੋਕਾਂ ਦੇ ਘਰ ਉੱਜੜ ਰਹੇ ਹਨ, ਅਜਿਹਾ ਹੀ ਇਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ‘ਚ ਸੋਮਵਾਰ ਰਾਤ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਸਤਲੁਜ ਦਰਿਆ ਦੇ ਕੰਢੇ ਪਈ ਮਿਲੀ। ਲਾਸ਼ ਨੂੰ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਦੱਸ ਦੇਈਏ ਕਿ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡ ਤਲਵੰਡੀ ਵਿੱਚ ਸ਼ਰੇਆਮ ਚਿਤਾ ਵਿਕਦਾ ਹੈ। ਉਥੋਂ ਨੌਜਵਾਨ ਚਿੱਟਾ ਖਰੀਦ ਕੇ ਸਤਲੁਜ ਦਰਿਆ ਦੇ ਕੰਢੇ ਨਸ਼ਾ ਕਰ ਲੈਂਦਾ ਹੈ।

ਥਾਣਾ ਲਾਡੋਵਾਲ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 34 ਸਾਲ ਜਾਪਦੀ ਹੈ। ਪੁਲਿਸ ਨੇ ਉਸ ਦੀ ਸ਼ਨਾਖਤ ਲਈ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਪਰ ਕਿਸੇ ਕੋਲੋਂ ਕੋਈ ਜਾਣਕਾਰੀ ਨਹੀਂ ਮਿਲ ਸਕੀ।

ਹਸਪਤਾਲ ‘ਚ ਮ੍ਰਿਤਕ ਨੌਜਵਾਨ ਦੀ ਪਛਾਣ ਨਾ ਹੋਣ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਮੁਰਦਾਘਰ ‘ਚ ਰਖਵਾਇਆ ਗਿਆ। ਥਾਣਾ ਸਦਰ ਦੇ ਐਸਐਚਓ ਵਰਿੰਦਰਪਾਲ ਸਿੰਘ ਅਨੁਸਾਰ ਮ੍ਰਿਤਕ ਨੌਜਵਾਨ ਕੋਲੋਂ ਨਸ਼ੇ ਵਿੱਚ ਵਰਤੀ ਗਈ ਇੱਕ ਸਰਿੰਜ ਬਰਾਮਦ ਹੋਈ ਹੈ। ਜਿਸ ਕਾਰਨ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਜ਼ਿਆਦਾ ਨਸ਼ਾ ਕਰਨ ਕਾਰਨ ਹੋਈ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਦਰਿਆ ਕੰਢੇ ਇੱਕ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਜਿੱਥੇ ਉਨ੍ਹਾਂ ਟੀਮ ਨਾਲ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦੀ ਪਛਾਣ ਹੋਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

 

Exit mobile version