Punjab

ਤਰਨਤਾਰਨ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ:

ਤਰਨਤਾਰਨ ਦੇ ਥਾਣਾ ਸਿਟੀ ਦੇ ਇਲਾਕੇ ਗੋਕਲਪੁਰਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ 28 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਮੋਹਨ ਸਿੰਘ ਉਰਫ ਮਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਨਸ਼ੇ ਦਾ ਟੀਕਾ ਲਗਾਉਂਦੇ ਸਮੇਂ ਉਸ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਮਨੀ ਦੇ ਮਾਤਾ-ਪਿਤਾ ਦੀ ਕਈ ਸਾਲ ਪਹਿਲਾਂ ਬੀਮਾਰੀ ਕਾਰਨ ਮੌਤ ਹੋ ਗਈ ਸੀ। ਉਹ ਆਪਣੀ 80 ਸਾਲਾ ਨਾਨੀ ਸੋਮਾਵਤੀ ਨਾਲ ਰਹਿੰਦਾ ਸੀ। ਮਜ਼ਦੂਰੀ ਕਰਦਾ ਸੀ ਅਤੇ ਕਿਸੇ ਤਰ੍ਹਾਂ ਘਰ ਦਾ ਖਰਚਾ ਚਲਾਉਂਦਾ ਸੀ।

ਮ੍ਰਿਤਕ ਨੌਜਵਾਨ ਦੀ ਨਾਨੀ ਸੋਮਾਵਤੀ ਨੇ ਦੱਸਿਆ ਕਿ ਉਸ ਦਾ ਭਰਾ ਮਨਮੋਹਨ ਸਿੰਘ ਪਹਿਲਾਂ ਨਸ਼ੇ ਦਾ ਆਦੀ ਨਹੀਂ ਸੀ। ਅਜੇ ਕੁਝ ਸਾਲ ਪਹਿਲਾਂ ਹੀ ਉਹ ਨਸ਼ਿਆਂ ਦੀ ਦਲਦਲ ਵਿੱਚ ਇੰਨਾ ਫਸ ਗਿਆ ਸੀ ਕਿ ਇਸ ਵਿੱਚੋਂ ਬਾਹਰ ਨਹੀਂ ਨਿਕਲ ਸਕਿਆ। ਇਸ ਦੇ ਲਈ ਉਸ ਨੇ ਬਹੁਤ ਕੋਸ਼ਿਸ਼ ਕੀਤੀ ਪਰ ਆਖਰਕਾਰ ਮਨਮੋਹਨ ਸਿੰਘ ਵੀ ਨਸ਼ਿਆਂ ਵਿੱਚ ਫਸੇ ਹੋਰਨਾਂ ਨੌਜਵਾਨਾਂ ਵਾਂਗ ਆਪਣੀ ਜਾਨ ਤੋਂ ਹੱਥ ਧੋ ਬੈਠੇ।

ਸੋਮਾਵਤੀ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ੇ ਅੰਨ੍ਹੇਵਾਹ ਵਿਕਦੇ ਹਨ। ਪੁਲਿਸ ਕਾਰਵਾਈ ਦੇ ਨਾਂ ’ਤੇ ਸਿਰਫ਼ ਰਸਮੀ ਕਾਰਵਾਈ ਕਰ ਰਹੀ ਹੈ ਅਤੇ ਇਹ ਨਸ਼ਾ ਵੇਚਣ ਵਾਲਿਆਂ ਨਾਲ ਮਿਲੇ ਹੋਏ ਹਨ।

ਦੱਸ ਦੇਈਏ ਕਿ ਬੀਤੀ 19 ਜੂਨ ਨੂੰ ਕੋਟ ਸਿਵੀਆਂ ਦੇ ਇੱਕ ਨੌਜਵਾਨ ਹਰਜੀਤ ਸਿੰਘ (28) ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਦੀ ਲਾਸ਼ ਪਿੰਡ ਛਾਪਾ ਦੀਆਂ ਝਾੜੀਆਂ ਵਿੱਚ ਪਈ ਮਿਲੀ।