The Khalas Tv Blog Punjab ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨਾਲ ਹੋਇਆ ਇਹ ਮਾੜਾ ਕਾਰਾ , ਪਿੰਡ ‘ਚ ਸੋਗ ਦੀ ਲਹਿਰ
Punjab

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨਾਲ ਹੋਇਆ ਇਹ ਮਾੜਾ ਕਾਰਾ , ਪਿੰਡ ‘ਚ ਸੋਗ ਦੀ ਲਹਿਰ

Youth dies of drug overdose body found outside school Mourning wave in the village

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨਾਲ ਹੋਇਆ ਇਹ ਮਾੜਾ ਕਾਰਾ , ਪਿੰਡ 'ਚ ਸੋਗ ਦੀ ਲਹਿਰ

ਲੁਧਿਆਣਾ : ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ, ਤਾਜ਼ਾ ਮਾਮਲਾ ਲੁਧਿਆਣਾ ਜ਼ਿਲ੍ਹੇ ‘ਤੋਂ ਸਾਹਮਣੇ ਆਇਆ ਹੈ। ਇੱਥੇ ਚੌਂਤਾ ਪਿੰਡ ਦੇ ਇਕ ਸਕੂਲ ਦੇ ਬਾਹਰ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੇ ਹੱਥ ਵਿੱਚ ਨਸ਼ੇ ਦਾ ਸਰਿੰਜ ਮਿਲਿਆ ਹੈ। ਜਿਸ ਤੋਂ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਉਸ ਦੀ ਮੌਤ ਨਸ਼ਿਆਂ ਦੇ ਓਵਰਡੋਜ਼ ਕਰਨ ਹੋਈ ਹੈ। ਮ੍ਰਿਤਕ ਵਿਅਕਤੀ ਦੀ ਉਮਰ 30 ਸਾਲ ਅਤੇ ਪੇਸ਼ੇ ‘ਤੋਂ ਮਜ਼ਦੂਰ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਇਹ ਲਾਸ਼ ਸਕੂਲ ਦੇ ਗੇਟ ਕੋਲ ਮਿਲੀ ਹੈ। ਇਸ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਵੇਰੇ ਸੈਰ ਕਰਨ ਜਾ ਰਹੇ ਲੋਕਾਂ ਨੇ ਉਸ ਦੀ ਲਾਸ਼ ਉੱਥੇ ਪਿਆ ਦੇਖਿਆ। ਇਸ ‘ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕੇ ‘ਚ ਸੋਗ ਪਾਇਆ ਜਾ ਰਿਹਾ ਹੈ। ਲੋਕਾਂ ਨੇ ਲਾਸ਼ ਨੂੰ ਥਾਣੇ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਜਾਣਕਾਰੀ ਦਿੰਦਿਆਂ ਸਮਾਜ ਸੇਵੀ ਦਿਆਲ ਸਿੰਘ ਮੰਡ ਨੇ ਦੱਸਿਆ ਕਿ ਪਿੰਡ ਦੀਸ਼ਾ ਦਾ 30 ਸਾਲਾ ਨੌਜਵਾਨ ਪਿਛਲੇ ਇਕ ਸਾਲ ਤੋਂ ਨਸ਼ੇ ਦਾ ਆਦੀ ਸੀ ਅਤੇ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦਾ ਪਿਤਾ ਵੀ ਮਜ਼ਦੂਰ ਹੈ ਅਤੇ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਉਸ ਦਾ ਇਲਾਜ ਕਰਵਾ ਰਿਹਾ ਸੀ। ਪਰ ਪਿਛਲੇ ਕੁਝ ਦਿਨਾਂ ਤੋਂ ਉਸ ਨੇ ਦੁਬਾਰਾ ਨਸ਼ਾ ਕਰਨਾ ਸ਼ੁਰੂ ਕਰ ਦਿੱਤਾ ਸੀ। ਉਹ ਰਾਤ ਨੂੰ ਬਿਨਾਂ ਦੱਸੇ ਘਰੋਂ ਚਲਾ ਗਿਆ ਅਤੇ ਸਵੇਰੇ ਉਸ ਦੀ ਲਾਸ਼ ਸਕੂਲ ਦੇ ਬਾਹਰ ਮਿਲੀ।

ਦੱਸਿਆ ਜਾ ਰਿਹਾ ਹੈ ਕਿ ਸਤਲੁਜ ਦਰਿਆ ਦੇ ਕੰਢੇ ਵਸੇ ਇਸ ਪਿੰਡ ਵਿੱਚ ਲੰਮੇ ਸਮੇਂ ਤੋਂ ਨਸ਼ਾ ਵਿਕ ਰਿਹਾ ਹੈ। ਪਿੰਡ ਦੇ ਲੋਕਾਂ ਨੇ ਇਸ ਲਈ ਸੰਘਰਸ਼ ਵੀ ਕੀਤਾ ਹੈ। ਪਰ ਇੱਥੇ ਨਸ਼ੇ ਦਾ ਕੋਈ ਹੱਲ ਨਹੀਂ ਹੈ। ਸੂਚਨਾ ਮੁਤਾਬਕ ਇੱਥੇ ਲਗਾਤਾਰ ਨਸ਼ੇ ਕਾਰਨ ਮੌਤਾਂ ਵੀ ਹੋ ਚੁੱਕੀਆਂ ਹਨ। ਪਿੰਡ ਦੇ ਲੋਕਾਂ ਨੇ ਨਸ਼ੇ ਦੀ ਵਿਕਰੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਹੈ।

Exit mobile version