The Khalas Tv Blog Punjab ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨਾਲ ਹੋਇਆ ਇਹ ਮਾੜਾ ਕਾਰਾ , ਪਿੰਡ ‘ਚ ਸੋਗ ਦੀ ਲਹਿਰ
Punjab

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨਾਲ ਹੋਇਆ ਇਹ ਮਾੜਾ ਕਾਰਾ , ਪਿੰਡ ‘ਚ ਸੋਗ ਦੀ ਲਹਿਰ

Youth dies of drug overdose

ਲੁਧਿਆਣਾ : ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਨ ਸ਼ੇ ਕਾਰਨ ਲੋਕਾਂ ਦੇ ਘਰ ਉੱਜੜ ਰਹੇ ਹਨ, ਅਜਿਹਾ ਹੀ ਇਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਲੁਧਿਆਣਾ ਦੇ ਮਨਜੀਤ ਨਗਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਕੱਲ੍ਹ ਦੁਪਹਿਰ ਤੋਂ ਲਾਪਤਾ ਸੀ। ਸਾਰਾ ਪਰਿਵਾਰ ਉਸ ਦੀ ਭਾਲ ਕਰਦਾ ਰਿਹਾ। ਜਦੋਂ ਪਰਿਵਾਰਕ ਮੈਂਬਰ ਬੱਸ ਸਟੈਂਡ ਇਲਾਕੇ ਵਿੱਚ ਤਲਾਸ਼ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਉਸ ਦੀ ਐਕਟਿਵਾ ਦਿਖਾਈ ਦਿੱਤੀ। ਉੱਥੋਂ ਕੁਝ ਦੂਰੀ ‘ਤੇ ਪੁੱਤਰ ਦੀ ਲਾਸ਼ ਮਿਲੀ। ਜੈਕਟ ਉਸ ਦੇ ਮੂੰਹ ‘ਤੇ ਪਈ ਸੀ। ਕੁਝ ਨੌਜਵਾਨ ਜੋ ਨਸ਼ੇ ਦੇ ਆਦੀ ਸਨ, ਉਹ ਵੀ ਲਾਸ਼ ਦੇ ਨੇੜੇ ਹੀ ਸਨ ਅਤੇ ਮੌਕੇ ਤੋਂ ਭੱਜ ਗਏ।

ਮ੍ਰਿਤਕ ਦੀ ਪਛਾਣ ਬਘੇਲ ਸਿੰਘ ਵਜੋਂ ਹੋਈ ਹੈ। ਬਘੇਲ (28) ਆਪਣੇ ਪਿਤਾ ਨਾਲ ਕੱਪੜੇ ਵੇਚਣ ਦਾ ਕੰਮ ਕਰਦਾ ਸੀ। ਪਿਤਾ ਰਣਬੀਰ ਸਿੰਘ ਨੇ ਦੱਸਿਆ ਕਿ ਕੱਲ੍ਹ ਬਘੇਲ ਕਿਸੇ ਜ਼ਰੂਰੀ ਕੰਮ ਲਈ ਜਾ ਰਿਹਾ ਹੈ, ਇਹ ਕਹਿ ਕੇ ਐਕਟਿਵਾ ’ਤੇ ਘਰੋਂ ਨਿਕਲਿਆ ਸੀ। ਸ਼ਾਮ ਤੱਕ ਉਹ ਵਾਪਸ ਨਹੀਂ ਆਇਆ। ਰਿਸ਼ਤੇਦਾਰਾਂ ਵਿੱਚ ਵੀ ਇਸ ਦੀ ਭਾਲ ਕੀਤੀ। ਦੇਰ ਰਾਤ ਬਘੇਲ ਦੀ ਐਕਟਿਵਾ ਅਤੇ ਲਾਸ਼ ਬੱਸ ਸਟੈਂਡ ਨੇੜਿਓਂ ਮਿਲੀ।

ਰਣਬੀਰ ਨੇ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਿਆ ਹੈ। ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਮਨਜੀਤ ਨਗਰ ਵਿੱਚ ਚਿੱਟਾ ਖੁੱਲ੍ਹੇਆਮ ਵੇਚਿਆ ਜਾਂਦਾ ਹੈ। ਉਹ ਕਈ ਵਾਰ ਪੁਲੀਸ ਪ੍ਰਸ਼ਾਸਨ ਤੋਂ ਮੰਗ ਵੀ ਕਰ ਚੁੱਕਾ ਹੈ ਕਿ ਚਿੱਟਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਪਰ ਪੁਲੀਸ ਦੀ ਢਿੱਲਮੱਠ ਕਾਰਨ ਅੱਜ ਉਸ ਦੇ ਲੜਕੇ ਦੀ ਮੌਤ ਹੋ ਗਈ।

ਜੇਕਰ ਪੁਲਿਸ ਚਿੱਟਾ ਵੇਚਣ ਵਾਲੇ ਨਸ਼ਾ ਤਸਕਰਾਂ ‘ਤੇ ਸਮੇਂ ਸਿਰ ਕਾਰਵਾਈ ਕਰੇ ਤਾਂ ਕਈ ਨੌਜਵਾਨਾਂ ਦੀਆਂ ਜਾਨਾਂ ਬਚ ਸਕਦੀਆਂ ਹਨ | ਰਣਦੀਪ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਅਜੇ ਵਿਆਹ ਵੀ ਨਹੀਂ ਹੋਇਆ ਸੀ। ਦੋਸਤਾਂ ਨੇ ਉਸ ਨੂੰ ਸ਼ਰਾਬ ਪੀਤੀ। ਉਨ੍ਹਾਂ ਨੂੰ ਸ਼ੱਕ ਹੈ ਕਿ ਉਕਤ ਵਿਅਕਤੀਆਂ ਨੇ ਉਸ ਨੂੰ ਓਵਰਡੋਜ਼ ਦੇ ਕੇ ਉਸ ਦੀ ਮੌਤ ਕਰਵਾਈ ਹੈ। ਫ਼ਿਲਹਾਲ ਪਰਿਵਾਰ ਵੱਲੋਂ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਜਾ ਰਿਹਾ ਹੈ। ਰਣਦੀਪ ਸਿੰਘ ਅਨੁਸਾਰ ਉਹ ਥਾਣਾ ਡਿਵੀਜ਼ਨ ਨੰਬਰ 5 ਵਿੱਚ ਆਪਣੇ ਬਿਆਨ ਦਰਜ ਕਰਵਾਉਣਗੇ।

Exit mobile version