The Khalas Tv Blog Punjab ਤਰਨ ਤਾਰਨ ‘ਚ ਗੈਂਗਸਟਰਾਂ ਵੱਲੋਂ ਨੌਜਵਾਨ ਦੀ ਹੱਤਿਆ….
Punjab

ਤਰਨ ਤਾਰਨ ‘ਚ ਗੈਂਗਸਟਰਾਂ ਵੱਲੋਂ ਨੌਜਵਾਨ ਦੀ ਹੱਤਿਆ….

Youth killed by gangsters in Tarn Taran....

Youth killed by gangsters in Tarn Taran....

ਪੰਜਾਬ ਵਿੱਚ ਗੈਂਗਸਟਰ ਆਏ ਦਿਨ ਬਿਨਾ ਕਿਸੇ ਦੇ ਡਰ ਤੋਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਗੈਂਗਸਟਰ ਕਿਸੇ ਨਾ ਕਿਸੇ ਤੋਂ ਫ਼ੋਨ ‘ਤੇ ਫਿਰੌਤੀ ਦੀ ਮੰਗ ਕਰ ਰਹੇ ਹਨ ਜਾਂ ਫਿਰ ਸ਼ਰੇਆਮ ਕਤਲ ਵਰਗੀਆਂ ਘਟਨਾਵਾਂ ਕਰ ਕਰ ਰਹੇ ਹਨ। ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਅਜਿਹੇ ਹੀ ਇੱਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿੱਥੇ ਗੈਂਗਸਟਰਾਂ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤੀ ਗਿਆ ਹੈ।

ਜਾਣਕਾਰੀ ਮੁਤਾਬਕ ਪਿੰਡ ਗੁਲਾਲੀਪੁਰ ਵਿੱਚ ਕੱਲ੍ਹ ਦੁਪਹਿਰੇ ਕਾਰ ਸਵਾਰ ਤਿੰਨ ਅਣਪਛਾਤੇ ਹਥਿਆਰਬੰਦਾਂ ਨੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਸੁੱਖ ਪੁੱਤਰ ਗੁਰਚਰਨ ਸਿੰਘ ਵਾਸੀ ਹਰੀਕੇ ਵਜੋਂ ਹੋਈ। ਇਸ ਘਟਨਾ ਨੂੰ ਗੈਂਗਸਟਰਾਂ ਦੀ ਆਪਸੀ ਖਹਿਬਾਜ਼ੀ ਵਜੋਂ ਵੀ ਦੇਖਿਆ ਜਾ ਰਿਹਾ ਹੈ ।

ਥਾਣਾ ਸਦਰ ਦੇ ਸਬ ਇੰਸਪੈਕਟਰ ਨਰੇਸ਼ ਕੁਮਾਰ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੈਨੇਡਾ ਤੋਂ ਆਪਣਾ ਗੈਂਗ ਚਲਾ ਰਹੇ ਲਖਬੀਰ ਸਿੰਘ ਲੰਡਾ (ਵਾਸੀ ਹਰੀਕੇ) ਨਾਲ ਉਸ ਦਾ ਸੰਪਰਕ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ| ਪੁਲਿਸ ਸੂਤਰਾਂ ਨੇ ਦੱਸਿਆ ਕਿ ਮ੍ਰਿਤਕ ਨੂੰ ਹਰੀਕੇ ਵਿੱਚ ਕੁਝ ਸਾਲ ਪਹਿਲਾਂ ਹੋਏ ਇੱਕ ਠੇਕੇਦਾਰ ਮੁਖਤਿਆਰ ਸਿੰਘ ਦੇ ਕਤਲ ਵਿੱਚ ਭਗੌੜਾ (ਪੀਓ) ਐਲਾਨਿਆ ਹੋਇਆ ਹੈ| ਉਹ ਗੁਲਾਲੀਪੁਰ ਵਿੱਚ ਆਪਣੀ ਭੂਆ ਕੋਲ ਰਹਿ ਰਿਹਾ ਸੀ ਜਿੱਥੇ ਉਹ ਆਪਣੇ ਦੋਸਤ ਕਾਲੂ ਦੀ ਮੋਟਰ ’ਤੇ ਲੁਕ ਕੇ ਰਹਿੰਦਾ ਸੀ।

ਅੱਜ ਦੁਪਹਿਰ ਵੇਲੇ ਕਾਰ ਵਿੱਚ ਆਏ ਤਿੰਨ ਹਥਿਆਰਬੰਦਾਂ ਨੇ ਉਸ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ । ਪੁਲਿਸ ਨੇ ਲਾਸ਼ ਪੋਸਟਮਾਰਟਮ ਲਈ ਤਰਨ ਤਾਰਨ ਦੇ ਸਿਵਲ ਹਸਪਤਾਲ ਪਹੁੰਚਾ ਦਿੱਤੀ ਹੈ। ਉਸ ਦਾ ਦੋਸਤ ਕਾਲੂ ਭੇਦਭਰੀ ਹਾਲਤ ਵਿੱਚ ਲਾਪਤਾ ਹੈ। ਪੁਲਿਸ ਨੇ ਉਸ ’ਤੇ ਸੁਖਪ੍ਰੀਤ ਸਿੰਘ ਦੀ ਹੱਤਿਆ ਕਰਵਾਉਣ ਦਾ ਸ਼ੱਕ ਪ੍ਰਗਟਾਇਆ ਹੈ| ਇਸ ਸਬੰਧੀ ਥਾਣਾ ਸਦਰ ਤਰਨ ਤਾਰਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

Exit mobile version