ਪੰਜਾਬ ਵਿੱਚ ਨਸ਼ਿਆਂ ਕਾਰਨ ਨਿੱਤ ਦਿਨ ਕਿਸੇ ਨਾ ਕਿਸੇ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਅਜਿਹੀ ਹੀ ਮੰਦਭਾਗੀ ਘਟਨਾ ਅੱਜ ਫਿਰ ਮੁਹਾਲੀ ਦੇ ਬਲੌਂਗੀ ਵਿੱਚ ਵਾਪਰੀ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਰਿਤਿਕ ਠਾਕੁਰ ਹੈ ਅਤੇ ਉਸ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਨੌਜਵਾਨ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ, ਜੋ ਪਿੰਡ ਬਲੌਂਗੀ ਵਿੱਚ ਆਪਣੀ ਪ੍ਰੇਮਿਕਾ ਨੂੰ ਮਿਲਣ ਦੇ ਲਈ ਆਇਆ ਸੀ।
ਜਾਣਕਾਰੀ ਮੁਤਾਬਕ ਉਸ ਨੇ ਕਾਰ ਵਿੱਚ ਬੈਠ ਕੇ ਨਸ਼ੇ ਦਾ ਸੇਵਨ ਕੀਤਾ ਸੀ, ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਉਸ ਦਾ ਦੋਸਤ ਅਤੇ ਉਸ ਦੀ ਪ੍ਰੇਮੀਕਾ ਉਸ ਨੂੰ ਹਸਪਤਾਲ ਲੈ ਪੁੱਜੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਨੇ ਦੱਸਿਆ ਕਿ ਨਸ਼ੇ ਦੀ ਓਵਰਡੋਜ਼ ਕਾਰਨ ਇਸ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ – ਸੁਨੀਲ ਜਾਖੜ ਨੇ ਸੰਦੀਪ ਥਾਪਰ ਨਾਲ ਕੀਤੀ ਮੁਲਾਕਾਤ, ਪੰਜਾਬ ਸਰਕਾਰ ‘ਤੇ ਲਗਾਏ ਇਲਜ਼ਾਮ, ਲੋਕਾਂ ਨੂੰ ਕੀਤੀ ਖ਼ਾਸ ਅਪੀਲ