The Khalas Tv Blog Punjab ਅੰਮ੍ਰਿਤਸਰ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab

ਅੰਮ੍ਰਿਤਸਰ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ ‘ਚ ਇਕ ਵਾਰ ਫਿਰ ਗੋਲੀਬਾਰੀ ਹੋਈ ਹੈ। ਦੇਰ ਰਾਤ ਵਾਪਰੀ ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਵਿਚਾਰ ਕਰਕੇ ਹੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਮਕਬੂਲਪੁਰਾ ਗਲੀ ਨੰਬਰ 6 ਵਜੋਂ ਹੋਈ ਹੈ। ਮ੍ਰਿਤਕ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਰਾਤ ਨੂੰ ਘਰ ਦੇ ਬਾਹਰ ਸੀ। ਇਸੇ ਦੌਰਾਨ ਇੱਕ ਕਾਰ ਵਿੱਚ 4-5 ਨੌਜਵਾਨ ਆਏ ਅਤੇ ਉਸ ਦੇ ਪੁੱਤਰ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿfਆ, ਜਿੱਥੇ ਉਸ ਦੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਦਾ ਪਿਛਲੇ 4 ਦਿਨਾਂ ਤੋਂ ਇਲਾਕੇ ਦੇ ਕੁਝ ਨੌਜਵਾਨਾਂ ਨਾਲ ਝਗੜਾ ਚੱਲ ਰਿਹਾ ਸੀ। ਉਨ੍ਹਾਂ ਵਿਚਕਾਰ ਕਈ ਵਾਰ ਤਕਰਾਰ ਵੀ ਹੋਈ। ਗੁਰਪ੍ਰੀਤ ਨੂੰ 4 ਗੋਲੀਆਂ ਲੱਗੀਆਂ। ਗੁਰਪ੍ਰੀਤ ਵਿਆਹਿਆ ਹੋਇਆ ਹੈ ਅਤੇ ਉਸ ਦੀਆਂ ਦੋ ਬੇਟੀਆਂ ਹਨ।

ਪੁਲਿਸ ਨੇ 7 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ

ਐਸਐਚਓ ਮਕਬੂਲਪੁਰਾ ਹਰਪ੍ਰਕਾਸ਼ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਪਰਿਵਾਰ ਨੇ ਹੁਣੇ ਹੀ ਸਚਿਨ, ਰੌਨੀ, ਬਬਲੂ ਖੱਤਰੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਬਾਰੇ ਜਾਣਕਾਰੀ ਦਿੱਤੀ ਹੈ। ਮੁੱਢਲੀ ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Exit mobile version