Punjab

ਸ੍ਰੀ ਦਰਬਾਰ ਸਾਹਿਬ ਜਾ ਰਹੇ ਤਿੰਨ ਨੌਜਵਾਨਾਂ ਨਾਲ ਹੋਈ ਇਹ ਮਾੜੀ ਹਰਕਤ , ਤਿੰਨ ਪਰਿਵਾਰਾਂ ‘ਚ ਵਿਛੇ ਸੱਥਰ…

Youths going to Sri Darbar Sahib die in a road accident

ਤਰਨ ਤਾਰਨ : ਆਏ ਦਿਨ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਇਸੇ ਦੌਰਾਨ  ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਵਾਪਸ ਆਪਣੇ ਪਿੰਡ ਵਾਪਸ ਆ ਰਹੇ ਸੀ ਤਾਂ ਅਚਾਨਕ ਇੱਕ ਟਿੱਪਰ ਦੇ ਨਾਲ ਐਕਸੀਡੈਂਟ ਦੌਰਾਨ ਤਿੰਨਾਂ ਨੌਜਵਾਨਾਂ ਦੀ ਮੌਤ ਹੋ ਗਈ। ਟਿੱਪਰ ਵਾਲਾ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਮਰਨ ਵਾਲੇ ਨੌਜਵਾਨਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਤਰਸੇਮ ਲਾਲ ਉਮਰ 17 ਸਾਲ,ਮਨੀ ਸਿੰਘ ਪੁੱਤਰ ਜਸਬੀਰ ਸਿੰਘ ਉਮਰ 20 ਸਾਲ, ਅਰਸ਼ਦੀਪ ਸਿੰਘ ਪੁੱਤਰ ਸੋਨੂੰ ਠੇਕੇਦਾਰ ਵਾਸੀ ਪਿੰਡ ਫਤਿਆਬਾਦ ਵਜੋਂ ਹੋਈ ਹੈ।  ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।