Punjab

ਲੁਧਿਆਣਾ ਦੇ ਨੌਜਵਾਨ ਨੂੰ ਯੂਟਿਊਬ ‘ਤੇ ਇੱਕ ਵੀਡੀਓ ਪਾਉਣੀ ਪਈ ਮਹਿੰਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਦੇ ਇੱਕ ਯੂ-ਟਿਊਬਰ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪਾਰਸ ਸਿੰਘ ਨਾਂ ਦੇ ਇਸ ਯੂ-ਟਿਊਬਰ ਨੇ ਅਰੁਣਾਚਲ ਪ੍ਰਦੇਸ਼ ਨੂੰ ਚੀਨ ਦਾ ਹਿੱਸਾ ਦੱਸਿਆ ਸੀ। ਯੂ-ਟਿਊਬਰ ਨੇ ਸੋਸ਼ਲ ਮੀਡੀਆ ‘ਤੇ ਇੱਕ ਵਿਵਾਦਿਤ ਵੀਡੀਓ ਅਪਲੋਡ ਕੀਤੀ ਸੀ, ਜਿਸ ਵਿੱਚ ਅਰੁਣਾਚਲ ਪ੍ਰਦੇਸ਼ ਨੂੰ ਚੀਨ ਦਾ ਹਿੱਸਾ ਦੱਸਿਆ ਗਿਆ ਸੀ। ਪੁਲਿਸ ਨੇ ਪਾਰਸ ਨੂੰ ਗ੍ਰਿਫਤਾਰ ਕਰ ਲਿਆ ਹੈ। ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖੰਡੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਸ ਸਿੰਘ ਦੇ ਖਿਲਾਫ ਆਈਪੀਸੀ ਦੀ ਧਾਰਾ 124 ਏ, 153 ਏ, 505 (2) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸ ਯੂ-ਟਿਊਬਰ ਦੇ ਪਰਿਵਾਰ ਨੇ ਸੋਸ਼ਲ ਮੀਡੀਆ ‘ਤੇ ਆ ਕੇ ਮੁਆਫੀ ਵੀ ਮੰਗੀ ਹੈ। ਪਾਰਸ ਦੀ ਮਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪਾ ਕੇ ਕਿਹਾ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਕੁੱਝ ਲੋਕ ਘਰ ਤੋਂ ਉਠਾ ਕੇ ਲੈ ਗਏ ਹਨ। ਜਦੋਂ ਉਨ੍ਹਾਂ ਨੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਚੌਂਕੀ ਤੋਂ ਆਏ ਹਾਂ। ਪਾਰਸ ਦੀ ਮਾਂ ਨੇ ਬੇਨਤੀ ਕਰਦਿਆਂ ਕਿਹਾ ਕਿ ਉਸਦੇ ਬੇਟੇ ਕੋਲੋਂ ਜੋ ਵੀ ਗਲਤੀ ਹੋਈ ਹੈ, ਉਸਨੂੰ ਮੁਆਫ ਕੀਤਾ ਜਾਵੇ। ਪਾਰਸ ਦੇ ਪਰਿਵਾਰ ਵਿੱਚ ਸਿਰਫ ਉਸਦੀ ਮਾਂ ਹੀ ਹੈ।