The Khalas Tv Blog Punjab ਪਾਕਿ ਲਈ ਜਾਸੂਸੀ ਦੇ ਦੋਸ਼ ’ਚ ਯੂ.ਟਿਊਬਰ ਜਸਬੀਰ ਸਿੰਘ ਗਿ੍ਫ਼ਤਾਰ
Punjab

ਪਾਕਿ ਲਈ ਜਾਸੂਸੀ ਦੇ ਦੋਸ਼ ’ਚ ਯੂ.ਟਿਊਬਰ ਜਸਬੀਰ ਸਿੰਘ ਗਿ੍ਫ਼ਤਾਰ

ਰੂਪਨਗਰ : ਪੰਜਾਬ ਪੁਲਿਸ ਨੇ ਯੂਟਿਊਬਰ ਜਸਬੀਰ ਸਿੰਘ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਹਾਲਾਂ ਦਾ ਰਹਿਣ ਵਾਲਾ ਹੈ ਅਤੇ ਉਸਦੇ ਯੂਟਿਊਬ ਚੈਨਲ ‘ਜਾਨ ਮਹਿਲ’ ‘ਤੇ 10 ਲੱਖ ਤੋਂ ਵੱਧ ਸਸਕ੍ਰਾਈਬਰ ਹਨ। ਉਹ 3 ਵਾਰ ਪਾਕਿਸਤਾਨ ਜਾ ਚੁੱਕਾ ਹੈ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਆਈਐਸਆਈ ਏਜੰਟ ਹਸਨ ਅਲੀ ਉਰਫ਼ ਜੱਟ ਰੰਧਾਵਾ ਦੇ ਸੰਪਰਕ ਵਿੱਚ ਸੀ। ਉਹ ਹਰਿਆਣਾ ਤੋਂ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਸੰਪਰਕ ਵਿੱਚ ਵੀ ਸੀ। ਜਸਬੀਰ ਸਿੰਘ ਵਿਰੁੱਧ ਮੋਹਾਲੀ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵੱਲੋਂ ਕੇਸ ਦਰਜ ਕੀਤਾ ਗਿਆ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਜਸਬੀਰ ਸਿੰਘ ਏਜੰਟ ਹਸਨ ਅਲੀ ਉਰਫ਼ ਜੱਟ ਰੰਧਾਵਾ ਦੇ ਸੰਪਰਕ ਵਿਚ ਸੀ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਹਰਿਆਣਾ ਤੋਂ ਗ੍ਰਿਫ਼ਤਾਰ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਵੀ ਸੰਪਰਕ ਵਿਚ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਜਸਬੀਰ ਨੇ ਦਾਨਿਸ਼ ਦੇ ਸੱਦੇ ’ਤੇ ਦਿੱਲੀ ਵਿਚ ਪਾਕਿਸਤਾਨ ਦੇ ਰਾਸ਼ਟਰੀ ਦਿਵਸ ਸਮਾਗਮ ਵਿਚ ਵੀ ਸ਼ਿਰਕਤ ਕੀਤੀ ਸੀ, ਜਿਥੇ ਉਹ ਪਾਕਿਸਤਾਨੀ ਸੈਨਾ ਦੇ ਅਧਿਕਾਰੀਆਂ ਤੇ ਬਲੌਗਰਾਂ ਨੂੰ ਮਿਲਿਆ ਸੀ। ਉਸ ਨੇ ਤਿੰਨ ਵਾਰ ਪਾਕਿਤਸਾਨ ਦੀ ਯਾਤਰਾ ਵੀ ਕੀਤੀ ਤੇ ਉਸ ਦੇ ਤਕਨੀਕੀ ਡਿਵਾਇਸਾਂ ਵਿਚ ਕਈ ਪਾਕਿਸਤਾਨ ਆਧਾਰਿਤ ਨੰਬਰ ਸਨ, ਜਿਨ੍ਹਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਹੋਰ ਖੁਲਾਸਿਆਂ ਲਈ ਜਾਂਚ ਅਜੇ ਜਾਰੀ ਹੈ।

Exit mobile version