The Khalas Tv Blog Punjab ਮੁੜ ਤੋਂ 2 ਦਿਨਾਂ ਦੇ ਰਿਮਾਂਡ ’ਤੇ ਯੂਟਿਊਬਰ ਜਸਬੀਰ ਸਿੰਘ
Punjab

ਮੁੜ ਤੋਂ 2 ਦਿਨਾਂ ਦੇ ਰਿਮਾਂਡ ’ਤੇ ਯੂਟਿਊਬਰ ਜਸਬੀਰ ਸਿੰਘ

ਮੁਹਾਲੀ : ਪਾਕਿਸਤਾਨ ਲਈ ਜਾਸੂਸੀ ਕਰਨ ਦੇ ਇਲਜ਼ਾਮਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜਸਵੀਲ ਸਿੰਘ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜਸਬੀਰ ਸਿੰਘ ਨੂੰ ਅੱਜ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ ਜਿੱਥੇ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਪੁਲਿਸ ਨੇ 7 ਦਿਨ ਦੇ ਪੁਰਲਿਸ ਰਿਮਾਂਡ ਦੀ ਮੰਗ ਕੀਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਬੀਰ ਸਿੰਘ ਦੇ ਵਕੀਲ ਨੇ ਕਿਹਾ ਕਿ ਉਸਦੇ ਫੋਨ ਦੇ ਵਿੱਚ ਕੋਈ ਵੀ ਪਾਕਿਸਤਾਨੀ ਨੰਬਰ ਨਹੀਂ ਮਿਲਿਆ, ਇਹ ਝੂਠ ਫੈਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਸਬੀਰ ਸਿੰਘ ਦੇ ਪਾਕਿਸਤਾਨ ਨਾਲ ਕੋਈ ਵੀ ਸਬੰਧ ਨਹੀਂ ਹਨ ਅਤੇ ਉਸਦੀ ਮਹਿਲਾ ਮਿੱਤਰ ਨਹੀਂ ਹੈ।

ਵਕੀਲ ਨੇ ਛੇ ਵਾਰ ਪਾਕਿਸਤਾਨ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਫਿਰ ਕੀ ਹੋਇਆ ਜੇ ਜਸਵੀਰ 6 ਵਾਰ ਪਾਕਿਸਤਾਨ ਗਿਆ ਹੈ, ਕਈ ਲੋਕ ਤਾਂ 20-20 ਵਾਰ ਪਾਕਿਸਤਾਨ ਗਏ ਹਨ ਤਾਂ ਕੀ ਸਾਰੇ ਗੁਨਾਹਗਾਰ ਹੋ ਗਏ। ਉਸਦੇ ਵਕੀਲ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਯੂਟਿਊਬਰ ਜਸਵੀਰ ਸਿੰਘ ਬੇਕਸੂਰ ਹੈ, ਸਰਕਾਰ ਨੇ ਵਾਹ ਵਾਹ ਖੱਟਣ ਲਈ ਇਹ ਸਾਰਾ ਕੁਝ ਕੀਤਾ।

ਦੱਸ ਦਈਏ ਕਿ  ਜਸਬੀਰ ਸਿੰਘ ਰੋਪੜ ਦੇ ਮਹਲਾਂ ਪਿੰਡ ਦਾ ਰਹਿਣ ਵਾਲਾ ਹੈ, ਉਸ ਦੇ ਯੂਟਿਊਬ ਚੈਨਲ ਦਾ ਨਾਂ- ‘ਜਾਨ ਮਹਲ’ ਹੈ। ਪੁਲਿਸ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਹ ਆਈਐਸਆਈ ਏਜੰਟ ਸ਼ਾਕਿਰ ਉਰਫ਼ ਜੱਟ ਰੰਧਾਵਾ ਦੇ ਸੰਪਰਕ ‘ਚ ਸੀ। ਉਸ ਦੇ ਫ਼ੋਨ ‘ਚੋਂ ਕਈ ਪਾਕਿਸਤਾਨੀ ਨੰਬਰ ਵੀ ਮਿਲੇ ਹਨ। ਉਸ ਦਾ ਸੰਪਰਕ ਹਰਿਆਣਾ ਤੋਂ ਗ੍ਰਿਫ਼ਤਾਰ ਕੀਤੀ ਗਈ ਯੂਟਿਊਬਰ ਜੋਤੀ ਮਲਹੋਤਰਾ ਤੇ ਪਾਕਿਸਤਾਨ ਉੱਚਆਯੋਗ ਤੋਂ ਬਰਖ਼ਾਸਤ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਵੀ ਸਨ। ਜੋਤੀ ਮਲਹੋਤਰਾ ਨਾਲ ਇੱਕ ਯੂਟਿਊਬਰ ਵੀਡੀਓ ਕਰਕੇ ਹੀ ਜਸਬੀਰ ਸਿੰਘ ਪੁਲਿਸ ਦੀ ਰਡਾਰ ‘ਤੇ ਆਇਆ।

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਡੀਐਸਪੀ ਪਵਨ ਸ਼ਰਮਾ ਨੇ ਜਾਣਕਾਰੀ ਦਿੱਤੀ ਸੀ ਕਿ ਜਸਬੀਰ ਸਿੰਘ ਦੇ ਖਿਲਾਫ਼ ਮੋਹਾਲੀ ‘ਚ ਕੇਸ ਦਰਜ਼ ਹੋਇਆ ਹੈ। ਬੱਧਵਾਰ ਨੂੰ ਜਸਬੀਰ ਸਿੰਘ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ ਸੀ, ਜਿੱਥੇ ਉਸ ਨੂੰ ਤਿੰਨ ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਉਹ ਸਾਲ 2020, 2021 ਤੇ 2024 ‘ਚ ਪਾਕਿਸਤਾਨ ਜਾ ਚੁੱਕਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਜਸਬੀਰ ਦੇ ਫ਼ੋਨ ਤੇ ਹੋਰ ਇਲੈਕਟ੍ਰੋਨਿਕ ਡਿਵਾਇਸਾਂ ‘ਚੋਂ ਪਾਕਿਸਤਾਨੀ ਨੰਬਰ ਤੇ ਹੋਰ ਡਾਟਾ ਮਿਲਿਆ ਹੈ। ਉਸ ਦੇ ਫ਼ੋਨ ਤੇ ਲੈਪਟੋਪ ਨੂੰ ਫੋਰੈਂਸਿਕ ਜਾਂਚ ਲਈ ਲੈਬ ਭੇਜਿਆ ਗਿਆ ਹੈ। ਪੁਲਿਸ ਨੂੰ ਜੋਤੀ ਮਲਹੋਤਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਸਬੀਰ ਸਿੰਘ ‘ਤੇ ਸ਼ੱਕ ਹੋਇਆ ਸੀ।

 

Exit mobile version