Punjab

ਪੰਜਾਬ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ, ਅੱਜ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ

ਮੁਹਾਲੀ : ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੱਧ ਤੋਂ ਵੱਧ ਦੇ ਨਾਲ-ਨਾਲ ਦਿਨ ਦਾ ਘੱਟੋ-ਘੱਟ ਤਾਪਮਾਨ ਵੀ ਹੁਣ ਡਿੱਗ ਰਿਹਾ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ ‘ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਅੱਜ ਸੰਘਣੀ ਧੁੰਦ ਪਈ ਹੈ। ਸਵੇਰ ਤੋਂ ਹੀ ਇਲਾਕੇ ਵਿੱਚ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਸੜਕਾਂ ’ਤੇ ਆਵਾਜਾਈ ਦੀ ਰਫ਼ਤਾਰ ਹੌਲੀ ਹੋ ਗਈ। ਧੁੰਦ ਦਾ ਪ੍ਰਭਾਵ ਦੁਪਹਿਰ ਤੱਕ ਜਾਰੀ ਰਿਹਾ।

ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। ਮੌਸਮ ਕੇਂਦਰ ਵੱਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।