Punjab

ਕੇਂਦਰ ਤੋਂ ਪੰਜਾਬ ਦਾ 2088 ਕਰੋੜ ਰੁਪਏ ਦਾ ਮੰਗਿਆ ਬਕਾਇਆ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨੂੰ ਸੂਬੇ ਵਿੱਚ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ ਜਿਸ ਵਿੱਚ ਪੰਜਾਬ ਦਾ 31 ਮਾਰਚ 2020 ਤੱਕ ਜੀ.ਐੱਸ.ਟੀ. ਮੁਆਵਜ਼ੇ ਦਾ 2088 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਮਰਸ਼ੀਅਲ ਬੈਂਕਾਂ ਦੇ ਉਦਯੋਗਿਕ ਤੇ ਖੇਤੀਬਾੜੀ/ਫਸਲੀ ਕਰਜ਼ੇ ਦੀਆਂ ਕਿਸ਼ਤਾਂ ਵੀ ਮੁਲਤਵੀ ਕਰਨ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੋਲੋਂ ਮੰਗ ਕੀਤੀ ਕਿ ਕੋਵਿਡ-19 ਦੀ ਮਹਾਂਮਾਰੀ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਕੁੱਝ ਹੋਰ ਜ਼ਰੂਰੀ ਕਦਮ ਚੁੱਕੇ ਜਾਣ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਵਿਸਥਾਰਤ ਪੱਤਰ ਭੇਜਿਆ ਜਿਸ ਵਿੱਚ ਸੂਬੇ ਵਿੱਚ ਪੈਦਾ ਹੋਏ ਸੰਕਟ ਦੌਰਾਨ ਮਦਦ ਲਈ ਬਹੁਤ ਜ਼ਰੂਰੀ ਪ੍ਰਸਤਾਵਾਂ ਦੀ ਸੂਚੀ ਸ਼ਾਮਲ ਕੀਤੀ ਗਈ।