International

ਕੈਨੇਡਾ ’ਚ 9 ਪੰਜਾਬੀਆਂ ਸਣੇ 15 ਲੋਕ ਗ੍ਰਿਫ਼ਤਾਰ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੈਨੇਡਾ ’ਚ ਪੁਲਿਸ ਨੇ ਇੱਕ ਵੱਡੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 9 ਪੰਜਾਬੀਆਂ ਸਣੇ 15 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਨਸ਼ਾ, ਹਥਿਆਰ ਤੇ ਹੋਰ ਸਾਮਾਨ ਬਰਾਮਦ ਹੋਇਆ।ਫ਼ੈਡਰਲ ਏਜੰਸੀਆਂ ਨੇ ਪੁਲਿਸ ਦੀਆਂ ਟੀਮਾਂ ਨਾਲ ਸਾਂਝੀ ਕਾਰਵਾਈ ਤਹਿਤ 18 ਮਹੀਨੇ ਚੱਲੀ ਜਾਂਚ ਮਗਰੋਂ ਇਸ ਗਿਰੋਹ ਦਾ ਭਾਂਡਾ ਭੰਨਿਆ।

ਕੈਨੇਡਾ ਦੇ ਦੋ ਪੱਛਮੀ ਸੂਬਿਆਂ ਅਲਬਰਟਾ ਤੇ ਸਸਕੈਚਵਨ ਵਿੱਚ ਕੈਨੇਡਾ ਪੁਲਿਸ ਦੀਆਂ ਵੱਖ-ਵੱਖ ਏਜੰਸੀਆਂ ਨੇ ਨਸ਼ਾ ਤਸਕਰੀ ਤੇ ਹੋਰ ਅਪਰਾਧਕ ਘਟਨਾਵਾਂ ਨੂੰ ਰੋਕਣ ਲਈ ਮੁਹਿੰਮ ਚਲਾਈ ਹੋਈ ਹੈ, ਜਿਸ ਤਹਿਤ 18 ਮਹੀਨੇ ਦੀ ਜਾਂਚ ਮਗਰੋਂ ਇੱਕ ਵੱਡੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ।

ਇਸ ਸਾਂਝੇ ਅਪ੍ਰੇਸ਼ਨ ਵਿੱਚ ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ, ਸਸਕਾਟੂਨ ਪੁਲਿਸ, ਕੈਨੇਡੀਅਨ ਏਅਰ ਟਰਾਂਸਪੋਰਟ ਸਿਕਿਉਰਿਟੀ ਅਥਾਰਟੀ, ਕੈਲਗਰੀ ਪੁਲਿਸ, ਕੈਨੇਡਾ ਬਾਰਡਰ ਸਰਵਿਸਜ਼ ਏਜੰਸੀ ਅਤੇ ਅਲਬਰਟਾ ਸ਼ੈਰਿਫ਼ ਦੀਆਂ ਟੀਮਾਂ ਸ਼ਾਮਲ ਹਨ।ਦੱਸ ਦੇਈਏ ਕਿ ਕੈਨੇਡਾ ਦੇ ਕਈ ਸੂਬਿਆਂ ਵਿੱਚ ਨਸ਼ਾ ਤਸਕਰੀ ਦਾ ਧੰਦਾ ਚੱਲ ਰਿਹਾ ਹੈ। ਫੈਡਰਲ ਏਜੰਸੀਆਂ ਨੇ ਵੱਖ-ਵੱਖ ਸੂਬਿਆਂ ਦੀ ਪੁਲਿਸ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਇਨ੍ਹਾਂ ਗਿਰੋਹਾਂ ਵਿਰੁੱਧ ਕਾਰਵਾਈ ਵਿੱਢੀ ਹੋਈ ਹੈ। ਇਸ ਤਹਿਤ ਪੱਛਮੀ ਸੂਬਿਆਂ ਅਲਬਰਟਾ ਤੇ ਸਸਕੈਚਵਨ ਵਿੱਚ 18 ਮਹੀਨਿਆਂ ਦੀ ਜਾਂਚ ਮਗਰੋਂ ਤਾਜ਼ਾ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ।

ਦੋਸ਼ ਹੈ ਕਿ ਇਹ ਗਿਰੋਹ ਪਿਛਲੇ ਲੰਬੇ ਸਮੇਂ ਤੋਂ ਅਲਬਰਟਾ, ਸਸਕੈਚਵਨ ਤੇ ਬ੍ਰਿਟਿਸ਼ ਕੋਲੰਬੀਆ ਵਿੱਚ ਨਸ਼ਿਆਂ ਦਾ ਧੰਦਾ ਚਲਾ ਰਿਹਾ ਸੀ।