ਪ੍ਰਧਾਨ ਮੰਤਰੀ ਨਰਿੰਦਰ ਮੋਦੀ(Narinder Modi) ਜੀ 7 ਸਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਇਟਲੀ ਗਏ ਹੋਏ ਹਨ। ਭਾਰਤ 7 ਸਿਖ਼ਰ ਸੰਮੇਲਨ ਦਾ ਮੈਂਬਰ ਤਾਂ ਨਹੀਂ ਹੈ ਪਰ ਭਾਰਤ ਨੂੰ ਪੰਜਵੀਂ ਵਾਰ ਇਸ ਲਈ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਦੇ ਅਪੂਲੀਆ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਅਤੇ ਬਰਤਾਨੀਆਂ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਮੁਲਾਕਾਤ ਕੀਤੀ ਹੈ।
ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਮੋਦੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਰੂਸ-ਯੂਕਰੇਨ ਜੰਗ ਨੂੰ ਲੈ ਕੇ ਚਰਚਾ ਕੀਤੀ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਅਤੇ ਬਰਤਾਨੀਆਂ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਹੈ।
ਇਹ ਵੀ ਪੜ੍ਹੋ – ਰਵਨੀਤ ਬਿੱਟੂ ਦੇ ਬੰਦੀ ਸਿੰਘਾਂ ਵਾਲੇ ਬਿਆਨ ’ਤੇ ਭਖੀ ਪੰਜਾਬ ਦੀ ਸਿਆਸਤ! ਵਿਰੋਧੀਆਂ ਨੂੰ ਸ਼ੱਕੀ ਲੱਗ ਰਿਹਾ ਬਿਆਨ