‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਵੀਡਨ ਦੀ ਵਾਤਾਵਰਣ ਕਾਰਕੁਨ ਗ੍ਰੇਟਾ ਥਨਬਰਗ ਨੇ ਇੱਕ ਵਾਰ ਫਿਰ ਭਾਰਤ ਵਿਚ ਕੋਰੋਨਾ ਦੇ ਕਹਿਰ ਅਤੇ ਹੋ ਰਹੀਆਂ ਲੋਕਾਂ ਦੀਆਂ ਮੌਤਾਂ ‘ਤੇ ਦੁੱਖ ਜ਼ਾਹਰ ਕੀਤਾ ਹੈ। ਇੱਕ ਟਵੀਟ ਰਾਹੀਂ ਉਨ੍ਹਾਂ ਕਿਹਾ ਹੈ ਕਿ ਦੁਨੀਆ ਭਰ ਦੇ ਦੇਸ਼ਾਂ ਨੂੰ ਭਾਰਤ ਦੀ ਮਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਉਨ੍ਹਾਂ ਲਿਖਿਆ ਹੈ ਕਿ ਭਾਰਤ ਵਿੱਚ ਕੋਵਿਡ ਦੇ ਤਾਜ਼ਾ ਹਾਲਾਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਲਮੀ ਭਾਈਚਾਰੇ ਨੂੰ ਭਾਰਤ ਦੇ ਲੋਕਾਂ ਨੂੰ ਬਚਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ ਅਤੇ ਤੁਰੰਤ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਗ੍ਰੇਟਾ ਥਨਬਰਗ ਕਿਸਾਨੀ ਅੰਦੋਲਨ ‘ਤੇ ਇਕ ਹਿਮਾਇਤੀ ਟਵੀਟ ਕਰਕੇ ਚਰਚਾ ਵਿੱਚ ਆਈ ਸੀ।