ਲੋਕ ਸਭਾ ਚੋਣਾਂ ਦੇ ਨਤੀਜੀਆਂ ਤੋਂ ਪਹਿਲਾਂ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਾ ਸਾਹਮਣੇ ਆ ਚੁੱਕੇ ਹਨ। ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ 19 ਅਪ੍ਰੈਲ ਨੂੰ ਵੋਟਿੰਗ ਹੋਈ ਸੀ, ਜਿਸ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ।
ਸਿੱਕਮ ਵਿੱਚ ਸਿੱਕਮ ਕਰਾਂਤੀਕਾਰੀ ਮੋਰਚਾ ਪਾਰਟੀ ਨੇ 32 ਵਿਧਾਨ ਸਭਾ ਸੀਟਾਂ ਵਿੱਚੋਂ 31 ਸੀਟਾਂ ਉੱਤੇ ਜਿੱਤ ਹਾਸਲ ਕਰਕੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜਿਸ ਤੋਂ ਸਾਫ਼ ਹੋ ਗਿਆ ਹੈ ਕਿ ਸਿੱਕਮ ਵਿੱਚ ਸਿੱਕਮ ਕਰਾਂਤੀਕਾਰੀ ਮੋਰਚਾ ਦੀ ਹੀ ਸਰਕਾਰ ਬਣੇਗੀ। ਸਿੱਕਮ ਵਿੱਚ ਕਾਂਗਰਸ ਪਾਰਟੀ ਵੱਲੋਂ ਵੀ ਚੋਣ ਲੜੀ ਗਈ ਸੀ ਪਰ ਪਾਰਟੀ ਇਕ ਵੀ ਸੀਟ ਨਹੀਂ ਜਿੱਤ ਸਕੀ ਪਰ ,ਸਿੱਕਮ ਡੈਮੋਕਰੇਟਿਕ ਪਾਰਟੀ 1 ਸੀਟ ਜਿੱਤਣ ਵਿੱਚ ਕਾਮਯਾਬ ਰਹੀ ਹੈ।
ਅਰੁਣਾਚਲ ਪ੍ਰਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਵੱਡੀ ਪਾਰਟੀ ਬਣ ਕੇ ਉੱਭਰੀ ਹੈ। ਭਾਜਪਾ ਵੱਲੋਂ ਇੱਥੇ 60 ਸੀਟਾਂ ਵਾਲੀ ਵਿਧਾਨ ਸਭਾ ਵਿੱਚੋਂ 46 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਹਾਲਾਂਕਿ ਨੈਸ਼ਨਲ ਪੀਪਲ ਪਾਰਟੀ ਨੇ 5 ਸੀਟਾਂ ਜਿੱਤੀਆਂ ਹਨ। ਅਰੁਣਾਚਲ ਪ੍ਰਦੇਸ਼ ਵਿੱਚ ਕਾਂਗਰਸ ਸਿਰਫ 1 ਸੀਟ ਉੱਤੇ ਜਿੱਤ ਹਾਸਲ ਕਰ ਸਕੀ ਹੈ।
ਅਰੁਣਾਚਲ ਵਿੱਚ ਨੈਸ਼ਨਲ ਕਾਂਗਰਸ ਪਾਰਟੀ 3,ਆਜ਼ਾਦ 3 ਅਤੇ ਪੀਪਲ ਪਾਰਟੀ ਆਫ਼ ਅਰੁਣਾਚਲ ਨੇ 2 ਸੀਟਾਂ ਉੱਤੇ ਜਿੱਤ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ – ਅੰਮ੍ਰਿਤਸਰ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਮੋਰਚੇ ਲਈ ਰਵਾਨਾ